CM ਭਗਵੰਤ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਬਿਹਾਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਸਮੇਤ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਅਸਥਾਨ, ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ

CM ਨੇ ਗੁਰੂ ਚਰਨਾਂ ਵਿੱਚ ਸੀਸ ਨਿਵਾ ਕੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ

ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਉੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਮੁੱਖ ਸੇਵਾਦਾਰਾਂ ਵੱਲੋਂ ਮੁੱਖ ਮੰਤਰੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਗੁਰੂ ਸਾਹਿਬ ਦੀ ਤਸਵੀਰ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ