ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਨਵਜੋਤ ਦੇ ਕਤਲ ਦਾ ਅਸਲ ਸੱਚ ਆਇਆ ਸਾਹਮਣੇ, 4 ਸਾਥੀਆਂ ਨੂੰ ਕੀਤਾ ਗਿ੍ਫਤਾਰ

ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਦਾ ਦਿਨ-ਦਿਹਾੜੇ ਬੜ੍ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸਤੋ ਬਾਅਦ ਪਟਿਆਲਾ ਪੁਲਿਸ ਨੇ ਕਤਲ ਦੀ ਗੁੱਥੀ ਨੂੰ ਸੁਲਾਝਾਉਦੇ ਹੋਏ 4 ਮੁਲਾਜ਼ਮਾਂ ਨੂੰ ਵਾਰਦਾਤ ਵਿੱਚ ਵਰਤੇ ਗਏ ਚਾਕੂ ਸਮੇਤ ਗਿ੍ਰਫਤਾਰ ਕੀਤਾ ਹੈ। ਦੱਸ ਦਈਏ ਕਿ ਨਵਜੋਤ ਆਪਣੇ ਦੋਸਤਾਂ ਨਾਲ ਯੂਨੀਵਰਸਿਟੀ ਦੇ ਕੋਲ ਇੱਕ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ ਅਤੇ ਇਸ ਦੋਰਾਨ ਉਹਨਾਂ ਵਿੱਚ ਬਿਜਲੀ ਦੇ ਬਿੱਲ ਨੂੰ ਲੈ ਕੇ ਆਪਸੀ ਝਗੜਾ ਹੋ ਗਿਆ ਜਿਸਤੋ ਬਾਅਦ ਮੁਲਜ਼ਮ ਦੋਸਤ ਮੋਹਿਤ ਨੇ ਆਪਣੇ ਸਾਥੀਆ ਨਾਲ ਮਿਲਕੇ ਨਵਜੋਤ ਅਤੇ ਉਸਦੇ ਦੋਸਤ ਗੁਰਵਿੰਦਰ ਤੇ ਹਮਲਾ ਕਰ ਦਿੱਤਾ। ਇਸ ਦੋਰਾਨ ਨਵਜੋਤ ਦੀ ਮੌਕੇ ਤੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਪੁਲਿਸ ਨੇ ਮੁਲਾਜ਼ਮਾਂ ਨੂੰ ਗਿ੍ਰਫਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags :