ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅੱਤ ਦੀ ਗਰਮੀ ਨੇ ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ। ਸੂਰਜ ਦੀ ਤਪਸ਼ ਅਤੇ ਲੂ ਦੇ ਕਾਰਨ ਪੂਰਾ ਖੇਤਰ ਭਖ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ ਅਤੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਅੱਜ 27 ਮਈ ਲਈ ‘ਰੈੱਡ ਅਲਰਟ’ ਵਰਗੀ ਸਥਿਤੀ, ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਕਹਿਰ
ਮੌਸਮ ਵਿਭਾਗ ਮੁਤਾਬਕ ਅੱਜ 27 ਮਈ ਤੱਕ ਪੰਜਾਬ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਗੰਭੀਰ ਗਰਮੀ ਦੀ ਸਥਿਤੀ ਬਣੀ ਰਹੇਗੀ। ਹੇਠ ਲਿਖੇ ਜ਼ਿਲ੍ਹਿਆਂ ਵਿੱਚ ਲੂ (Heatwave) ਦਾ ਪ੍ਰਕੋਪ ਸਭ ਤੋਂ ਵੱਧ ਦੇਖਣ ਨੂੰ ਮਿਲ ਸਕਦਾ ਹੈ:
- ਮਾਝਾ ਅਤੇ ਦੁਆਬਾ: ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ।
- ਮਾਲਵਾ ਖੇਤਰ: ਬਠਿੰਡਾ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ।
- ਸਿਹਤ ਵਿਭਾਗ ਦੀ ਸਲਾਹ: ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰੋਂ ਬਾਹਰ ਨਿਕਲਣ ਤੋਂ ਬਚੋ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ
ਕੱਲ੍ਹ (28 ਮਈ) ਤੋਂ ਮਿਲੇਗੀ ਵੱਡੀ ਰਾਹਤ: ਅਚਾਨਕ ਬਦਲੇਗਾ ਮੌਸਮ
ਝੁਲਸਾ ਦੇਣ ਵਾਲੀ ਇਸ ਗਰਮੀ ਦੇ ਵਿਚਕਾਰ ਇੱਕ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ, 28 ਮਈ ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਚਾਨਕ ਕਰਵਟ ਲਵੇਗਾ, ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ
