ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਜੋਬਨਪ੍ਰੀਤ ਨੂੰ ਤੁਰੰਤ ਹਿਰਾਸਤ ਵਿੱਚੋਂ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਕੀ ਹੈ ਪੂਰਾ ਮਾਮਲਾ?
ਦੱਸ ਦੇਈਏ ਕਿ ਇਹ ਮਾਮਲਾ ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਕਥਿਤ ਤੌਰ ‘ਤੇ ਪੁਲਿਸ ਥਾਣੇ ਵਿੱਚ ਜਾ ਕੇ ਜੋਬਨਪ੍ਰੀਤ ਸਿੰਘ ਨੂੰ ਜ਼ਬਰਦਸਤੀ ਛੁਡਵਾਇਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵੀ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਕਾਨੂੰਨ ਹੱਥ ਵਿੱਚ ਲੈਣ ਦੇ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ ਸੀ।
ਅਦਾਲਤ ਵਿੱਚ ਕੀ ਹੋਈ ਬਹਿਸ?
ਜੋਬਨਪ੍ਰੀਤ ਦੇ ਬਚਾਅ ਪੱਖ ਦੇ ਵਕੀਲਾਂ ਨੇ ਹਾਈਕੋਰਟ ਵਿੱਚ ਦਲੀਲ ਦਿੱਤੀ ਕਿ ਪੁਲਿਸ ਵੱਲੋਂ ਕੀਤੀ ਗਈ ਇਹ ਗ੍ਰਿਫ਼ਤਾਰੀ ਕਾਨੂੰਨੀ ਨਿਯਮਾਂ ਦੇ ਉਲਟ ਸੀ ਅਤੇ ਬਿਨਾਂ ਕਿਸੇ ਠੋਸ ਆਧਾਰ ਦੇ ਕੀਤੀ ਗਈ ਸੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਪੁਲਿਸ ਦੀ ਕਾਰਵਾਈ ਨੂੰ ਗਲਤ ਮੰਨਿਆ ਅਤੇ ਜੋਬਨਪ੍ਰੀਤ ਨੂੰ ਤੁਰੰਤ ਰਾਹਤ ਦੇ ਦਿੱਤੀ
#BikramMajithiaNews #JobanpreetSingh #PunjabPolice #HighCourt #PunjabPolitics #BreakingNewsPunjab #BikramMajithiaFIR #HighCourtDecision #JobanpreetReleased #PunjabNews
