ਨਵੀਂ ਦਿੱਲੀ: ਪੰਜਾਬ ਵਿੱਚ ਅੱਜ EDਵੱਲੋਂ ਕੀਤੀ ਜਾ ਰਹੀ ਰੇਡਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ਅਤੇ ਜਾਂਚ ਏਜੰਸੀ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ED ਵੱਲੋਂ ਪੰਜਾਬ ਦੇ ਛੋਟੇ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ
ਕੇਜਰੀਵਾਲ ਨੇ ‘X’ ‘ਤੇ ਕੀ ਲਿਖਿਆ?
ਅਰਵਿੰਦ ਕੇਜਰੀਵਾਲ ਨੇ ਕੇਂਦਰੀ ਏਜੰਸੀ ‘ਤੇ ਸਿਆਸੀ ਹਮਲਾ ਬੋਲਦਿਆਂ ਲਿਖਿਆ:
“ED ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਛਾਪੇਮਾਰੀ ਕਰ ਰਹੀ ਹੈ। ED ਪਾਰਟੀ ਵੱਲੋਂ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ – ਘਬਰਾਉਣ ਦੀ ਕੋਈ ਗੱਲ ਨਹੀਂ ਹੈ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਅਸੀਂ ਸਾਰੇ ਮਿਲ ਕੇ ਇਸ ED ਪਾਰਟੀ ਦਾ ਮੁਕਾਬਲਾ ਕਰਾਂਗੇ।”
