ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰੋਬਾਰੀਆਂ ਦੇ ਹੱਕ ਵਿੱਚ ਦਿੱਤਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਿੰਦੂ ਕਾਰੋਬਾਰੀਆਂ ਦੇ ਸਮਰਥਨ ਵਿੱਚ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਹਿੰਦੂ ਵਪਾਰੀ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾ ਰਹੇ ਹਨ। ਸੂਬੇ ਨੂੰ ਖੁਸ਼ਹਾਲ ਯਾਨੀ ‘ਰੰਗਲਾ ਪੰਜਾਬ’ ਬਣਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਵੱਡਾ ਹੈ।

ਕੇਂਦਰੀ ਏਜੰਸੀਆਂ ਦੀ ਕਾਰਵਾਈ ਤੇ ਚੁੱਕੇ ਸਵਾਲ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵਰਗੀਆਂ ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ, ਇਨ੍ਹਾਂ ਏਜੰਸੀਆਂ ਰਾਹੀਂ ਪੰਜਾਬ ਦੇ ਵਪਾਰੀਆਂ ਨੂੰ ਨਾਜਾਇਜ਼ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਸਿਆਸੀ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ”

ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਕੇਂਦਰ ਸਰਕਾਰ ਸਿਆਸੀ ਦਬਾਅ ਪਾ ਕੇ ਇਨ੍ਹਾਂ ਕਾਰੋਬਾਰੀਆਂ ਨੂੰ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਅਜਿਹੀ ਕਿਸੇ ਵੀ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਹਰ ਮੋੜ ‘ਤੇ ਆਪਣੇ ਕਾਰੋਬਾਰੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।