ਜਲੰਧਰ ਵਿੱਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਇੱਕ ਸਥਾਨਕ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਟੀਮਾਂ ਪੰਜਾਬ ਤੋਂ ਬਾਹਰੋਂ ਆਈਆਂ ਹਨ, ਜਿਨ੍ਹਾਂ ਨੇ ਸਵੇਰੇ-ਸਵੇਰੇ ਹੀ ਕਾਰੋਬਾਰੀ ਦੇ ਘਰ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।
ਦਸਤਾਵੇਜ਼ਾਂ ਦੀ ਜਾਂਚ ਜਾਰੀ
ਈ.ਡੀ. ਦੇ ਅਧਿਕਾਰੀਆਂ ਵੱਲੋਂ ਘਰ ਵਿੱਚ ਮੌਜੂਦ ਕਈ ਅਹਿਮ ਦਸਤਾਵੇਜ਼ਾਂ ਅਤੇ ਰਿਕਾਰਡਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਸਵੇਰ ਤੋਂ ਸ਼ੁਰੂ ਹੋਈ ਇਹ ਜਾਂਚ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਜਾਂਚ ਦਾ ਕਾਰਨ ਅਜੇ ਸਪੱਸ਼ਟ ਨਹੀਂ
ਇਸ ਛਾਪੇਮਾਰੀ ਨੂੰ ਲੈ ਕੇ ਈ.ਡੀ. ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਮੀਡੀਆ ਜਾਂ ਜਨਤਕ ਤੌਰ ‘ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਇਹ ਕਾਰਵਾਈ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ, ਇਸ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
