BJP ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀ ‘ਪੰਚ ਤੀਰਥ ਯਾਤਰਾ’

ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ‘ਪੰਚ ਤੀਰਥ ਯਾਤਰਾ’ ਲਈ ਵਿਸ਼ੇਸ਼ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਭਾਜਪਾ ਦੇ 12 ਸਾਲ ਪੂਰੇ ਹੋਣ ਦੇ ਮੌਕੇ ‘ਤੇ ਇਸ ਵਿਸ਼ੇਸ਼ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਨਾਲ ਜੁੜੇ 5 ਪਵਿੱਤਰ ਸਥਾਨਾਂ (ਪੰਚ ਤੀਰਥ) ਦੇ ਦਰਸ਼ਨ ਕਰਵਾਏਗੀ,ਜੋ ਕਿ ਬਿਲਕੁਲ ਮੁਫ਼ਤ ਹੋ ਗਈ

ਪੱਤਰਕਾਰਾਂ ਨਾਲ ਗੱਲਬਾਤ ਅਤੇ ਸਿਆਸੀ ਦਾਅਵੇ
ਇਸ ਮੌਕੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਘੜੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿ ਸੂਬੇ ਵਿੱਚ ਕਦੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨਾਲ ਸਬੰਧਤ ਇਨ੍ਹਾਂ 5 ਇਤਿਹਾਸਕ ਅਤੇ ਤੀਰਥ ਸਥਾਨਾਂ ਦਾ ਵਿਕਾਸ ਕਰਨ ਲਈ 2000 ਕਰੋੜ ਰੁਪਏ ਤੋਂ ਵੱਧ ਦਾ ਬਜਟ ਖ਼ਰਚ ਕੀਤਾ ਹੈ

ਸ਼ਰਧਾਲੂਆਂ ਲਈ ਮੁਫ਼ਤ ਸਹੂਲਤਾਂ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ:

“ਪ੍ਰਧਾਨ ਮੰਤਰੀ ਮੋਦੀ ਸਾਡੇ ਸਮਾਜ ਲਈ ਬਹੁਤ ਵੱਡੀ ਅਤੇ ਅਗਾਂਹਵਧੂ ਸੋਚ ਰੱਖਦੇ ਹਨ ਅਤੇ ਉਹ ਪੰਜਾਬ ਦੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ।”

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯਾਤਰਾ ‘ਤੇ ਜਾਣ ਵਾਲੇ ਸਾਰੇ ਮੁਸਾਫ਼ਰਾਂ ਅਤੇ ਸ਼ਰਧਾਲੂਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਸਾਰਾ ਖ਼ਰਚਾ ਭਾਰਤੀ ਜਨਤਾ ਪਾਰਟੀ ਵੱਲੋਂ ਖ਼ੁਦ ਚੁੱਕਿਆ ਜਾਵੇਗਾ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ