ਲੁਧਿਆਣਾ: ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥਾਰ ਅਤੇ ਇੰਡੈਵਰ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਪੂਰੀ ਘਟਨਾ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੰਡੈਵਰ ਗੱਡੀ ਦੇ ਏਅਰਬੈਗ ਖੁੱਲ ਗਏ। ਹਾਦਸੇ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸਥਿਤੀ ਨੂੰ ਸੰਭਾਲਿਆ।
ਫਿਲਹਾਲ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। CCTV ਫੁਟੇਜ ਦੇ ਆਧਾਰ ‘ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ