ਦਿੱਲੀ : NEET-UG ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਇਸ ਗੱਲ ‘ਤੇ ਚਰਚਾ ਚੱਲ ਰਹੀ ਹੈ ਕਿ ਵਿਵਾਦਾਂ ਤੋਂ ਬਚਣ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਮੰਤਰਾਲਾ ਬਦਲ ਦਿੱਤਾ ਜਾਵੇ, ਪਰ ਵਿਦਿਆਰਥੀਆਂ ਅਤੇ ਦੇਸ਼ ਨੂੰ ਇਹ ਬਦਲਾਅ ਬਿਲਕੁਲ ਮਨਜ਼ੂਰ ਨਹੀਂ ਹੈ
ਰਾਹੁਲ ਗਾਂਧੀ ਨੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਸਿੱਖਿਆ ਮੰਤਰੀ ‘ਭ੍ਰਿਸ਼ਟ ਅਤੇ ਅਯੋਗ’ ਹਨ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਹਾਈਜੈਕ ਕਰ ਲਿਆ ਗਿਆ ਹੈ।
ਰਾਹੁਲ ਗਾਂਧੀ ਦਾ ਬਿਆਨ:
“ਅੱਜ ਸਾਨੂੰ ਸਰਕਾਰ ਦੇ ਅੰਦਰੋਂ ਸੂਚਨਾ ਮਿਲ ਰਹੀ ਹੈ ਕਿ PM ਮੋਦੀ ਦੀ ਕੈਬਨਿਟ ਵਿੱਚ ਗੱਲ ਚੱਲ ਰਹੀ ਹੈ ਕਿ ਇਸ ਸਮੱਸਿਆ ਦਾ ਹੱਲ ਇਹ ਹੈ ਕਿ ਧਰਮਿੰਦਰ ਪ੍ਰਧਾਨ ਨੂੰ ਸਿੱਖਿਆ ਮੰਤਰਾਲੇ ਤੋਂ ਹਟਾ ਕੇ ਕਿਸੇ ਹੋਰ ਮੰਤਰਾਲੇ ਵਿੱਚ ਭੇਜ ਦਿੱਤਾ ਜਾਵੇ। ਭਾਰਤ ਦੇ ਵਿਦਿਆਰਥੀਆਂ ਜਾਂ ਕਿਸੇ ਨੂੰ ਵੀ ਇਹ ਮਨਜ਼ੂਰ ਨਹੀਂ ਹੈ। ਇਸਦਾ ਕਾਰਨ ਇਹ ਹੈ ਕਿ ਪ੍ਰਧਾਨ ਭ੍ਰਿਸ਼ਟਾਚਾਰ ਅਤੇ ਭਾਰਤ ਦੇ ਬੱਚਿਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦਾ ਪ੍ਰਤੀਕ ਹਨ।