ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਿਦੇਸ਼ ਵਿੱਚ ਲੁਕੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਐਕਸਟ੍ਰੈਡੀਸ਼ਨ ਪ੍ਰਕਿਰਿਆ ਰਾਹੀਂ ਪੰਜਾਬ ਲਿਆਂਦਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਜੋਬਨਜੀਤ ਬਿੱਲਾ ਖ਼ਿਲਾਫ਼ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਇੰਟਰਪੋਲ ਅਤੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸਦੀ ਲੋਕੇਸ਼ਨ ਨੂੰ ਟ੍ਰੈਕ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਉਸਨੂੰ ਜਕਾਰਤਾ ਵਿੱਚ ਕਾਬੂ ਕੀਤਾ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਜੋਬਨਜੀਤ ਬਿੱਲਾ ਖ਼ਿਲਾਫ਼ ਪੰਜਾਬ ਵਿੱਚ ਕਤਲ ਦੇ 4 ਗੰਭੀਰ ਮਾਮਲੇ ਦਰਜ ਹਨ। ਉਸਦੀ ਗ੍ਰਿਫ਼ਤਾਰੀ ਨੂੰ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ