ਪੰਜਾਬ ਚ’ ਮਾਹੌਲ ਨਾ ਵਿਗੜੇ ਤਾਂ ਪੁਲਿਸ ਨੇ ਇੰਟਰਨੈੱਟ ਸੇਵਾ ਸ਼ਨੀਵਾਰ ਤੋਂ ਬੰਦ ਕੀਤੀਆਂ ਨੇ ਤੇ ਅੱਜ ਇਸ ਨੂੰ ਹੋਰ ਵਧਾ ਦਿੱਤਾ ਗਿਆ ਹੈ ਤੇ ਹੁਣ ਪੰਜਾਬ ‘ਚ ਇੰਟਰਨੈੱਟ ਸੇਵਾਵਾਂ 21 ਮਾਰਚ ਮੰਗਲਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤੀਆਂ ਗਈਆਂ ਨੇ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 21 ਮਾਰਚ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਛਾਪੇਮਾਰੀ ਜਾਰੀ ਹੈ, ਪਰ ਅਮ੍ਰਿਤਪਾਲ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ |
