ਮੁਕਤਸਰ ਸਾਹਿਬ ਵਿੱਚ ਦਰਦਨਾਕ ਹਾਦਸਾ: ਛੱਪੜ ਵਿੱਚ ਡੁੱਬਣ ਨਾਲ 3 ਸਾਲਾ ਬੱਚੇ ਦੀ ਮੌਤ

ਮੁਕਤਸਰ ਸਾਹਿਬ ਤੋਂ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰ ਨੇੜੇ ਬਣੇ ਛੱਪੜ ਵਿੱਚ ਡੁੱਬਣ ਕਾਰਨ 3 ਸਾਲਾ ਮਾਸੂਮ ਫਤਿਹਵੀਰ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਕਈ ਘੰਟਿਆਂ ਤੱਕ ਆਲੇ-ਦੁਆਲੇ ਭਾਲਿਆ, ਪਰ ਉਸ ਦਾ ਕੋਈ ਪਤਾ ਨਹੀਂ ਲੱਗਿਆ। ਬਾਅਦ ਵਿੱਚ ਜਦੋਂ ਗੋਤਾਖੋਰਾਂ ਦੀ ਮਦਦ ਲਈ ਗਈ, ਤਾਂ ਉਨ੍ਹਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਛੱਪੜ ਵਿੱਚੋਂ ਬੱਚੇ ਦੀ ਲਾਸ਼ ਨੂੰ ਬਾਹਰ ਕੱઢਿਆ। ਇਸ ਦਰਦਨਾਕ ਹਾਦਸੇ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਇਲਾਕੇ ਵਿੱਚ ਮਾਤਮ ਛਾਇਆ ਹੋਇਆ ਹੈ।