ਜੰਡਿਆਲਾ ਗੁਰੂ: ਆਮ ਆਦਮੀ ਪਾਰਟੀ ਨੂੰ ਹਲਕਾ ਜੰਡਿਆਲਾ ਗੁਰੂ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਬੰਡਾਲਾ ਤੋਂ 25 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ। ਇਹ ਸ਼ਮੂਲੀਅਤ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵੱਲੋਂ ਸਵਾਗਤ ਕੀਤਾ ਗਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਾਜਵਿੰਦਰ ਕੌਰ ਪਤਨੀ ਸ. ਬਲਜਿੰਦਰ ਸਿੰਘ (ਮੌਜੂਦਾ ਪੰਚਾਇਤ ਮੈਂਬਰ), ਗੁਰਪਾਲ ਸਿੰਘ, ਹਰਪਾਲ ਸਿੰਘ, ਹੀਰਾ ਸਿੰਘ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਗੁਰਮੁੱਖ ਸਿੰਘ, ਕਵਲਜੀਤ ਸਿੰਘ ਅਤੇ ਦਲੀਪ ਸਿੰਘ ਸਮੇਤ ਕਈ ਪਰਿਵਾਰ ਸ਼ਾਮਲ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕੰਮਾਂ ਪ੍ਰਤੀ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
25 ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਾਰਟੀ ਵਰਕਰਾਂ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਪਾਰਟੀ ਦਾ ਆਧਾਰ ਹੋਰ ਵਿਸ਼ਾਲ ਹੋ ਰਿਹਾ ਹੈ
