ਅਗਸਤ ਮਹੀਨੇ ਦੀ ਸ਼ੁਰੂਆਤ ‘ਤੇ ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ, ਜਦੋਂ ਕਿ ਹਵਾਬਾਜ਼ੀ ਬਾਲਣ (ਏਟੀਐੱਫ) ਮਹਿੰਗਾ ਹੋ ਗਿਆ ਹੈ।
ਵਪਾਰਕ ਐੱਲਪੀਜੀ ਸਿਲੰਡਰ ‘ਤੇ 192 ਰੁਪਏ ਦੀ ਵੱਡੀ ਕਟੌਤੀ
ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 192 ਰੁਪਏ ਦੀ ਕਮੀ ਕੀਤੀ ਹੈ। ਹੁਣ ਦਿੱਲੀ ਵਿੱਚ ਇਹ ਸਿਲੰਡਰ 2,930 ਰੁਪਏ ਦੀ ਬਜਾਏ 2,738 ਰੁਪਏ ਵਿੱਚ ਮਿਲੇਗਾ। ਲਗਾਤਾਰ ਦੂਜਾ ਮਹੀਨਾ ਹੈ ਜਦੋਂ ਵਪਾਰਕ ਗੈਸ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਵੀ ਇਸ ਵਿੱਚ 183.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਨਾਲ ਹੋਟਲ, ਰੈਸਟੋਰੈਂਟ ਅਤੇ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਏਵੀਏਸ਼ਨ ਟਰਬਾਈਨ ਫਿਊਲ (ATF) ਹੋਇਆ ਮਹਿੰਗਾ
- ਇੱਕ ਪਾਸੇ ਜਿੱਥੇ ਗੈਸ ਸਸਤੀ ਹੋਈ ਹੈ, ਉੱਥੇ ਹੀ ਹਵਾਬਾਜ਼ੀ ਖੇਤਰ ਵਿੱਚ ਵਰਤੇ ਜਾਣ ਵਾਲੇ ਏਟੀਐੱਫ (ATF) ਦੀ ਕੀਮਤ ਵਧਾ ਦਿੱਤੀ ਗਈ ਹੈ।
- ਏਟੀਐੱਫ ਦੀ ਕੀਮਤ 110 ਰੁਪਏ ਤੋਂ ਵਧਾ ਕੇ 115 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ।
- ਇਹ ਵਾਧਾ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਕੀਤਾ ਗਿਆ ਹੈ।
