ਪੰਜਾਬ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

ਪੰਜਾਬ ਭਰ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਵੱਲੋਂ ਚੱਲ ਰਹੀ ਹੜਤਾਲ ਹੁਣ ਸਮਾਪਤ ਹੋ ਗਈ ਹੈ।

ਇਸ ਹੜਤਾਲ ਦੇ ਖ਼ਤਮ ਹੋਣ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ।

24 ਘੰਟਿਆਂ ਵਿੱਚ ਸਾਫ਼ ਹੋਵੇਗਾ ਕੂੜਾ

ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿਵਾਇਆ ਹੈ ਕਿ ਹੜਤਾਲ ਕਾਰਨ ਪੰਜਾਬ ਦੇ ਸ਼ਹਿਰਾਂ ਵਿੱਚ ਜੋ ਕੂੜਾ ਇਕੱਠਾ ਹੋ ਗਿਆ ਸੀ, ਉਸ ਨੂੰ ਆਉਂਦੇ 24 ਘੰਟਿਆਂ ਦੇ ਅੰਦਰ-ਅੰਦਰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਜਾਵੇਗਾ।