ਹੁਸ਼ਿਆਰਪੁਰ ਦੀਆਂ 2,34,836 ਮਹਿਲਾਵਾਂ ਦੇ ਖਾਤਿਆਂ ਵਿੱਚ 82,30,76,000 ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ

ਹੁਸ਼ਿਆਰਪੁਰ, 4 ਅਗਸਤ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਰਾਸ਼ੀ ਜਮ੍ਹਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਹੁਸ਼ਿਆਰਪੁਰ ਸ਼੍ਰੀ ਗਗਨਦੀਪ ਸਿੰਘ ਜੀ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ 1 ਅਗਸਤ 2026 ਨੂੰ ਦੂਜੇ ਪੜਾਅ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 155791 ਜਨਰਲ ਵਰਗ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 46,73,73,500 ਰੁਪਏ ਅਤੇ 79045 ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 35,57,02,500 ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਟਰਾਂਸਫਰ ਕੀਤੀ ਗਈ ਸੀ। ਸ਼੍ਰੀ ਗਗਨਦੀਪ ਸਿੰਘ ਜੀ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਹਨਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿੱਚ ਸੇਵਾ ਨਿਭਾ ਰਹੀ ਕਰਮਚਾਰੀ ਜਾਂ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ। ਇਸ ਤੋਂ ਇਲਾਵਾ ਲਾਭਪਾਤਰੀ ਖੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ (ਐਮ.ਪੀ.), ਵਿਧਾਇਕ (ਐਮ.ਐਲ.ਏ.) ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ‘ਤੇ ਨਾ ਹੋਵੇ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਜੀ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚੇ