ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ’ਤੇ ਹੋਈ ਚਰਚਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਸੁਹਿਰਦ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ’ਤੇ ਰਾਜਪਾਲ ਨਾਲ ਵਿਸਥਾਰਪੂਰਵਕ ਚਰਚਾ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਆਪਸੀ ਸਹਿਯੋਗ ਨਾਲ ਕੀਤੀ ਗਈ ਗੱਲਬਾਤ ਸਾਰਥਕ ਰਹੀ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸੂਬੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦੀ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ।

ਇਸ ਮੁਲਾਕਾਤ ਨੂੰ ਪੰਜਾਬ ਸਰਕਾਰ ਅਤੇ ਰਾਜ ਭਵਨ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ