ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਨੂੰ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਦੱਸਿਆ ਹੈ। ਮੁੱਖ ਮੰਤਰੀ ਨੇ ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ਵਿਸ਼ਵ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਵਿਸ਼ੇਸ਼ ਪੇਸ਼ਕਾਰੀ ਵਿੱਚ ਸ਼ਿਰਕਤ ਕੀਤੀ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਸ਼ਾਨਦਾਰ ਨਾਟਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਪੇਸ਼ ਕੀਤਾ ਜਾਵੇਗਾ। ਇਸ ਤਹਿਤ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫ਼ਿਰੋਜ਼ਪੁਰ, ਖੰਨਾ, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ ਦਰਸ਼ਕ ਇਸ ਵਿਸ਼ੇਸ਼ ਪੇਸ਼ਕਾਰੀ ਦਾ ਆਨੰਦ ਲੈ ਸਕਣਗੇ
ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਲੋਕਾਂ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ ਅਤੇ ਸਮਾਜ ਵਿੱਚ ਏਕਤਾ ਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਪੰਜਾਬ ਹਮੇਸ਼ਾ ਆਪਣੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖੇਗਾ।
