ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਰਾਜ ਭਵਨ ਵਿਖੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸੂਬੇ ਦੇ ਹਿੱਤਾਂ ‘ਤੇ ਚਰਚਾ

ਮੀਟਿੰਗ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਬੈਠਕ ਬਹੁਤ ਹੀ ਸੁਹਿਰਦ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਿਰੰਤਰ ਤਰੱਕੀ, ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਹਿੱਤਾਂ ਨਾਲ ਜੁੜੇ ਮਾਮਲਿਆਂ ‘ਤੇ ਆਪਸੀ ਸਹਿਯੋਗ ਨਾਲ ਕੀਤੀ ਗਈ ਇਹ ਚਰਚਾ ਬਹੁਤ ਸਾਰਥਕ ਰਹੀ ਹੈ।