ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਕਾਬਲ ਅਤੇ ਹੋਣਹਾਰ ਖਿਡਾਰੀ ਦਿੱਤੇ ਹਨ
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪੰਜਾਬ ਨੂੰ ਖੇਡ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੌਕੇ ਮਿਲ ਸਕਣ
6 ਟੀਮਾਂ ਲੈਣਗੀਆਂ ਹਿੱਸਾ
ਸ਼ੇਰ-ਏ-ਪੰਜਾਬ ਟੀ-20 ਕੱਪ ਵਿੱਚ ਇਸ ਵਾਰ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ ਦੇ ਸਾਰੇ ਮੁਕਾਬਲੇ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ PCA ਸਟੇਡੀਅਮ ਵਿੱਚ ਕਰਵਾਏ ਜਾਣਗੇ
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਟੂਰਨਾਮੈਂਟ ਪੰਜਾਬ ਵਿੱਚ ਕ੍ਰਿਕਟ ਨੂੰ ਹੋਰ ਉਤਸ਼ਾਹ ਦੇਵੇਗਾ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਕਾਬਲੀਅਤ ਸਾਬਤ ਕਰਨ ਲਈ ਵੱਡਾ ਮੰਚ ਪ੍ਰਦਾਨ ਕਰੇਗਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਦੀ ਰਹੇਗੀ

ਤਸਵੀਰ ਚ’ CM ਭਗਵੰਤ ਮਾਨ ਨਾਲ ਖੜੇ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਣ ਸਿੰਘ, MP ਮੀਯ ਹੇਅਰ ਤੇ ਸੀਨੀਅਰ ਆਪ ਆਗੂ ਦੀਪਕ ਬਾਲੀ
