CM ਭਗਵੰਤ ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ’ਤੇ ਹੋਈ ਚਰਚਾ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ, ਲੋਕ ਹਿੱਤਾਂ ਅਤੇ ਸੂਬੇ ਨਾਲ ਜੁੜੇ ਹੋਰ ਅਹਿਮ ਮਾਮਲਿਆਂ ਸਬੰਧੀ ਚਰਚਾ ਕੀਤੀ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਦੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵੱਖ-ਵੱਖ ਮਾਮਲੇ ਵੀ ਉਠਾਏ ਗਏ

ਸ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਵਿਚਾਰ-ਵਟਾਂਦਰੇ ਰਾਹੀਂ ਪੰਜਾਬ ਨਾਲ ਸਬੰਧਤ ਮੁੱਦਿਆਂ ਦੇ ਹੱਲ ਵੱਲ ਸਕਾਰਾਤਮਕ ਕਦਮ ਚੁੱਕੇ ਜਾਣਗੇ

ਇਸ ਮੁਲਾਕਾਤ ਨੂੰ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਲਈ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੇ ਵਿਕਾਸ ਅਤੇ ਭਵਿੱਖੀ ਯੋਜਨਾਵਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ