ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਗੁਰਬਾਣੀ ਸਿਰਫ਼ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਸਰਬ ਸਾਂਝੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਸੰਦੇਸ਼ ਪੂਰੀ ਦੁਨੀਆ ਤੱਕ ਪਹੁੰਚਣਾ ਚਾਹੀਦਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਮੁੱਖ ਉਦੇਸ਼ ਵੀ ਗੁਰਬਾਣੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਹਰ ਵਿਅਕਤੀ ਨੂੰ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਨਾਲ ਜੁੜ ਸਕੇ
CM ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਕਿਸੇ ਵੀ ਤਰ੍ਹਾਂ ਦੇ ਵਪਾਰਕ ਹਿੱਤਾਂ ਤੋਂ ਉੱਪਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਧੁਨਿਕ ਤਕਨੀਕਾਂ ਅਤੇ ਵੱਖ-ਵੱਖ ਮਾਧਿਅਮਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ
ਉਨ੍ਹਾਂ ਕਿਹਾ ਕਿ ਸੰਗਤ ਦੀ ਭਾਵਨਾ ਹੈ ਕਿ ਗੁਰਬਾਣੀ ਦਾ ਪ੍ਰਸਾਰਣ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ ਅਤੇ ਹਰ ਕੋਈ ਇਸ ਦਾ ਲਾਭ ਲੈ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਦਾ ਸੰਦੇਸ਼ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਰਾਹ ਦਿਖਾਉਂਦਾ ਹੈ
