ਭਾਰਤੀ ਥਲ ਸੈਨਾ ਦੇ ਮੁਖੀ ਨਾਲ CM ਭਗਵੰਤ ਮਾਨ ਦੀ ਮੁਲਾਕਾਤ, ਦੇਸ਼ ਦੀ ਸੁਰੱਖਿਆ ਤੇ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਥਲ ਸੈਨਾ ਦੇ ਮੁਖੀ (COAS) ਜਨਰਲ ਧੀਰਜ ਸੇਠ ਨਾਲ ਅਹਿਮ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਸਾਂਝੀ ਕੀਤੀ।

ਮੁਲਾਕਾਤ ਦੌਰਾਨ ਦੇਸ਼ ਦੀ ਸੁਰੱਖਿਆ, ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ਅਤੇ ਸੁਰੱਖਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

CM ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਸਮਰਪਿਤ ਕਰਨ ਵਾਲੇ ਬਹਾਦਰ ਜਵਾਨਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫੌਜੀਆਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਦੇਸ਼ ਦੀ ਸੁਰੱਖਿਆ ਅਤੇ ਜਵਾਨਾਂ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਜਾਰੀ ਰਹੇਗਾ

https://x.com/bhagwantmann/status/2086816523860238823?s=46