ਕਬੱਡੀ ਜਗਤ ਨੂੰ ਵੱਡਾ ਝਟਕਾ! ਮਸ਼ਹੂਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ

ਗੁਰਜੀਤ ਸਿੰਘ ਟੂਟ ਨੇ ਕਬੱਡੀ ਦੇ ਮੈਦਾਨ ਵਿੱਚ ਆਪਣੀ ਖੇਡ, ਫੁਰਤੀ ਅਤੇ ਦਮਦਾਰ ਪ੍ਰਦਰਸ਼ਨ ਨਾਲ ਆਪਣੀ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਦੇ ਜਾਣ ਨਾਲ ਕਬੱਡੀ ਖੇਤਰ ਨੂੰ ਵੱਡਾ ਘਾਟਾ ਪਿਆ ਹੈ।

ਕੁਝ ਦਿਨਾਂ ਤੋਂ ਗੁਰਜੇਤ ਟੂਟ ਤੋਂ ਬਿਮਾਰ ਚੱਲ ਰਹੇ, ਗੁਰਦੇ ਦੀ ਬਿਮਾਰੀ ਤੋਂ ਪੀੜਤ ਸੀ , ਫਰੀਦਕੋਟ ਦੇ ਇੱਕ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਲੇਕਿਨ ਅੱਜ ਉਨ੍ਹਾਂ ਦਾ ਹਸਪਤਾਲ ਚ’ ਦਿਹਾਂਤ ਹੋ ਗਿਆ

ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਕਬੱਡੀ ਖਿਡਾਰੀਆਂ, ਪ੍ਰਸ਼ੰਸਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਗੁਰਜੀਤ ਸਿੰਘ ਤੂਤ ਦਾ ਕਬੱਡੀ ਪ੍ਰਤੀ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਖੇਡ ਅਤੇ ਮੈਦਾਨ ਵਿੱਚ ਦਿਖਾਇਆ ਜਜ਼ਬਾ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਬਣਿਆ ਰਹੇਗਾ

ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਅੰਤਿਮ ਅਰਦਾਸ 12 ਅਗਸਤ 2026 ਨੂੰ ਪਿੰਡ ਟੂਟ (ਨੇੜੇ ਪਿੰਡ ਸਾਧਾਂ ਵਾਲਾ) ਵਿਖੇ ਹੋਣ ਦੀ ਗੱਲ ਦੱਸੀ ਗਈ ਹੈ।

ਗੁਰਜੀਤ ਸਿੰਘ ਟੂਟ ਦੇ ਚਲੇ ਜਾਣ ਨਾਲ ਕਬੱਡੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸਕਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ