ਮਹਾਰਾਸ਼ਟਰ ਦੇ ਨੰਦੇੜ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਗੁਰਦੁਆਰਾ ਮਾਤਾ ਸਾਹਿਬ ਇਲਾਕੇ ਵਿੱਚ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਦੇ ਪਹਿਰਾਵੇ ਵਿੱਚ ਆਏ ਇੱਕ ਵਿਅਕਤੀ ਨੇ ਸੁਖਬੀਰ ਬਾਦਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾਵਰ ਵੱਲੋਂ ਕਿਸੇ ਤਿੱਖੀ ਚੀਜ਼ ਨਾਲ ਵਾਰ ਕੀਤਾ ਗਿਆ, ਪਰ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਸੁਖਬੀਰ ਬਾਦਲ ਨੂੰ ਸੁਰੱਖਿਅਤ ਬਚਾ ਲਿਆ।
ਇਸ ਘਟਨਾ ਦੌਰਾਨ ਸੁਖਬੀਰ ਬਾਦਲ ਦੀ ਬਾਂਹ ‘ਤੇ ਸੱਟ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
