ਸੁਖਬੀਰ ਬਾਦਲ ‘ਤੇ ਹਮਲਾ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਨਿੰਦਾ, ਕਿਹਾ- ਧਾਰਮਿਕ ਸਥਾਨਾਂ ‘ਤੇ ਅਜਿਹੀਆਂ ਘਟਨਾਵਾਂ ਮੰਦਭਾਗੀਆਂ

ਅੰਮ੍ਰਿਤਸਰ : ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨਿੰਦਾ ਕੀਤੀ ਹੈ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ

ਉਨ੍ਹਾਂ ਕਿਹਾ ਕਿ ਸਿੱਖ ਸੰਗਤ ਲਈ ਗੁਰਦੁਆਰਾ ਸਾਹਿਬ ਪਵਿੱਤਰ ਅਸਥਾਨ ਹਨ, ਜਿੱਥੇ ਸੇਵਾ, ਸਿਮਰਨ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਅਜਿਹੇ ਪਵਿੱਤਰ ਸਥਾਨਾਂ ‘ਤੇ ਹਿੰਸਕ ਘਟਨਾਵਾਂ ਵਾਪਰਨਾ ਬਹੁਤ ਹੀ ਮੰਦਭਾਗਾ ਹੈ

ਜਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੰਜਮ ਅਤੇ ਸਦਭਾਵਨਾ ਨਾਲ ਕੰਮ ਲਿਆ ਜਾਣਾ ਚਾਹੀਦਾ ਹੈ

ਉਨ੍ਹਾਂ ਨੇ ਘਟਨਾ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਬਚਾਅ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ‘ਤੇ ਹਿੰਸਾ ਕਰਨਾ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ