ਕਪੂਰਥਲਾ ਜ਼ਿਲ੍ਹੇ ਦੇ ਹਲਕਾ ਫਗਵਾੜਾ ਵਿਖੇ ਕਰਵਾਏ ਗਏ ਵਿਸ਼ਾਲ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸ਼ਿਵ ਭਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਇਸ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੁਫ਼ਤ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪਟਿਆਲਾ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ ‘ਸ਼੍ਰੀ ਕਾਲੀ ਮਾਤਾ ਮੰਦਿਰ’ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ।
ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਤੇ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
