ਡਾ. ਦਲਜੀਤ ਸਿੰਘ ਚੀਮਾ  ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਿਆਸੀ ਗਲਿਆਰਿਆਂ ਵਿੱਚ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਸਿਆਸੀ ਆਗੂਆਂ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਵਾਲ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਸਵਾਲ ਉਠਾਇਆ ਕਿ ਇਸ ਸਾਜ਼ਿਸ਼ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਮੁੜ ਸਿਆਸੀ ਤੌਰ ‘ਤੇ ਅੱਗੇ ਵਧਦਾ ਹੈ, ਤਾਂ ਪਾਰਟੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਣ ਲੱਗਦਾ ਹੈ।

ਉੱਚ ਪੱਧਰੀ ਜਾਂਚ ਦੀ ਮੰਗ

ਡਾ. ਚੀਮਾ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਸਿਰਫ਼ ਕਿਸੇ ਇੱਕ ਆਗੂ ਦੀ ਸੁਰੱਖਿਆ ਨਾਲ ਨਹੀਂ, ਸਗੋਂ ਦੇਸ਼ ਦੀ ਲੋਕਤੰਤਰਿਕ ਵਿਵਸਥਾ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਹਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਪਿੱਛੇ ਲੁਕੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਕੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।