ਤਿਹਾੜ ਜੇਲ੍ਹ ਤੋਂ LIVE ਹੋਏ ਭਾਈ ਜਗਤਾਰ ਸਿੰਘ ਹਵਾਰਾ, ਦੇਖੋ ਵੀਡੀਓ

ਨਵੀ ਦਿੱਲੀ : ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਸਿੱਖ ਸੰਗਤ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਹ ਸੰਦੇਸ਼ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਉਨ੍ਹਾਂ ਦੀ ਪੈਰੋਲ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਅਤੇ ਕੌਮੀ ਇਨਸਾਫ਼ ਮੋਰਚਾ ਵੱਲੋਂ 15 ਅਗਸਤ ਨੂੰ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ

ਜਾਣਕਾਰੀ ਮੁਤਾਬਕ ਹਵਾਰਾ ਨੇ ਤਿਹਾੜ ਜੇਲ੍ਹ ਤੋਂ ਵੀਡੀਓ ਜਾਰੀ ਸੰਦੇਸ਼ ਵਿੱਚ ਸੰਗਤ ਨੂੰ ਕਿਹਾ ਕਿ ਕਿਸੇ ਵੀ ਪ੍ਰਦਰਸ਼ਨ ਦੌਰਾਨ ਸ਼ਾਂਤੀ, ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਈ ਵੀ ਅਜਿਹਾ ਕਦਮ ਨਾ ਚੁੱਕਿਆ ਜਾਵੇ ਜਿਸ ਨਾਲ ਮਾਹੌਲ ਖਰਾਬ ਹੋਵੇ।

ਦੱਸਿਆ ਜਾ ਰਿਹਾ ਹੈ ਕਿ ਕੌਮੀ ਇਨਸਾਫ਼ ਮੋਰਚਾ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਧਰ, ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਵੀ ਚਰਚਾ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੀਮਾਰ ਮਾਤਾ ਦੀ ਦੇਖਭਾਲ ਲਈ ਪੈਰੋਲ ਦੀ ਮੰਗ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਮਾਮਲੇ ਸਬੰਧੀ ਅਗਲੀ ਕਾਰਵਾਈ ਦਾ ਇੰਤਜ਼ਾਰ ਹੈ