ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ 15 ਅਗਸਤ ਨੂੰ ਲੁਧਿਆਣਾ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਭੋਜਪੁਰੀ ਗਾਣਿਆਂ ‘ਤੇ ਡਾਂਸ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ
ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਦੀ ਸਟੇਜ ‘ਤੇ ਭੋਜਪੁਰੀ ਗੀਤਾਂ ‘ਤੇ ਡਾਂਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਜੁੜੇ ਰਹੇ ਹਨ
ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ਜੂਨ ਮਹੀਨੇ ਵਿੱਚ ਕਬੱਡੀ ਮੈਚ ਦੌਰਾਨ ਵੀ ਮੁੰਬਈ ਦੀਆਂ ਅਦਾਕਾਰਾਵਾਂ ਦੇ ਡਾਂਸ ਨੂੰ ਲੈ ਕੇ ਚਰਚਾ ਹੋਈ ਸੀ। ਬਲਤੇਜ ਪੰਨੂ ਨੇ ਅਕਾਲੀ ਦਲ ‘ਤੇ ਤੰਜ ਕੱਸਦਿਆਂ ਕਿਹਾ ਕਿ “ਧਰਮ ਯੁੱਧ ਮੋਰਚੇ ਦੀਆਂ ਧਮਕੀਆਂ ਦੇਣ ਵਾਲੇ ਹੁਣ ਭੋਜਪੁਰੀ ਠੁਮਕਿਆਂ ਤੱਕ ਪਹੁੰਚ ਗਏ ਹਨ “
ਹਾਲਾਂਕਿ ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਸਿਆਸੀ ਮਾਹੌਲ ਵਿੱਚ ਇਸ ਬਿਆਨ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ
