ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਐਂਟੀ ਕਰਪਸ਼ਨ ਬਿਊਰੋ (ACB) ਨੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦੇ ਟੈਂਡਰਾਂ ਵਿੱਚ ਕਥਿਤ ਗੜਬੜੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ACB ਦੇ ਮੁਤਾਬਕ, ਇਸ ਮਾਮਲੇ ਵਿੱਚ ਦਿੱਲੀ ਜਲ ਬੋਰਡ ਦੇ ਸਾਬਕਾ CEO ਉਦਿਤ ਪ੍ਰਕਾਸ਼ ਰਾਏ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ STP ਟੈਂਡਰਾਂ ਦੀਆਂ ਸ਼ਰਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਸਨ, ਜਿਸ ਨਾਲ ਇੱਕ ਖਾਸ ਕੰਪਨੀ ਨੂੰ ਫਾਇਦਾ ਮਿਲ ਸਕੇ।
ACB ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਉਦਿਤ ਪ੍ਰਕਾਸ਼ ਰਾਏ ਨੂੰ ਕਥਿਤ ਤੌਰ ’ਤੇ 1.52 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ। ਏਜੰਸੀ ਵੱਲੋਂ ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ ਦਿੱਲੀ ਜਲ ਬੋਰਡ ਦੇ ਸਾਬਕਾ ਕਾਂਟ੍ਰੈਕਚੁਅਲ ਕਨਸਲਟੈਂਟ ਅੰਕਿਤ ਸ਼੍ਰੀਵਾਸਤਵ, ਕੰਪਨੀਆਂ ਦੇ ਮਾਲਕ ਨਾਗੇਂਦਰ ਯਾਦਵ, ਰਾਜਾ ਕੁਮਾਰ ਕੁਰਰਾ ਅਤੇ ਪੰਕਜ ਵਰਮਾ ਸ਼ਾਮਲ ਹਨ।
ਇਸ ਮਾਮਲੇ ਵਿੱਚ ACB ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਦਿੱਲੀ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਹਾਲਾਂਕਿ, ਮਾਮਲੇ ਨਾਲ ਜੁੜੇ ਦੋਸ਼ਾਂ ਦੀ ਅੰਤਿਮ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ

