ਚੋਣਾਂ ਤੋਂ ਪਹਿਲਾਂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ’ਤੇ AAP ਦਾ ਵਿਰੋਧ, ਅਮਨ ਅਰੋੜਾ ਨੇ BJP ’ਤੇ ਲਗਾਏ ਸਿਆਸੀ ਬਦਲੇ ਦੇ ਦੋਸ਼

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। AAP ਆਗੂ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਕਰਕੇ ਇਸ ਕਾਰਵਾਈ ਨੂੰ ਸਿਆਸੀ ਪ੍ਰੇਰਿਤ ਦੱਸਿਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਜਦੋਂ ਭਾਜਪਾ ਆਮ ਆਦਮੀ ਪਾਰਟੀ ਦਾ ਸਿਆਸੀ ਤੌਰ ’ਤੇ ਮੁਕਾਬਲਾ ਨਹੀਂ ਕਰ ਸਕਦੀ ਅਤੇ ਲੋਕਾਂ ਦੇ ਸਾਹਮਣੇ ਆਪਣੇ ਕੰਮਾਂ ਦੇ ਆਧਾਰ ’ਤੇ ਨਹੀਂ ਖੜ੍ਹ ਸਕਦੀ, ਤਾਂ ਉਹ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ AAP ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਰਸਤਾ ਅਪਣਾਉਂਦੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਸਤਿੰਦਰ ਜੈਨ ਨੂੰ ਚੋਣਾਂ ਤੋਂ ਠੀਕ ਪਹਿਲਾਂ ਇੱਕ ਵਾਰ ਫਿਰ ਸਿਆਸੀ ਬਦਲੇ ਦੀ ਭਾਵਨਾ ਨਾਲ ਮਾਮਲੇ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ AAP ਆਗੂਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ।

ਅਮਨ ਅਰੋੜਾ ਨੇ ਕਿਹਾ ਕਿ ਡਰਾਉਣ-ਧਮਕਾਉਣ, ਝੂਠੇ ਕੇਸਾਂ ਜਾਂ ਗ੍ਰਿਫ਼ਤਾਰੀਆਂ ਨਾਲ ਆਮ ਆਦਮੀ ਪਾਰਟੀ ਦਾ ਹੌਸਲਾ ਨਹੀਂ ਟੁੱਟੇਗਾ ਅਤੇ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਆਪਣੀ ਲੜਾਈ ਜਾਰੀ ਰੱਖੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਤਿੰਦਰ ਜੈਨ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਆਖ਼ਿਰਕਾਰ ਸੱਚ ਦੀ ਜਿੱਤ ਹੋਵੇਗੀ