ਧੂਰੀ: ਤੀਆਂ ਦੇ ਤਿਉਹਾਰ ਦੇ ਖ਼ਾਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਵਾਂ-ਭੈਣਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਔਰਤਾਂ ਦੇ ਸਨਮਾਨ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਗੱਲ ਕੀਤੀ
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ 75.24 ਲੱਖ ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਭੈਣਾਂ ਹਾਲੇ ਇਸ ਲਾਭ ਤੋਂ ਵਾਂਝੀਆਂ ਹਨ, ਉਨ੍ਹਾਂ ਨੂੰ ਵੀ ਰੱਖੜੀ ਦੇ ਤਿਉਹਾਰ ਮੌਕੇ ਇਹ ਤੋਹਫ਼ਾ ਜਲਦ ਮਿਲ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਹੁਣ ਉਹ ਕਿਸੇ ਵੀ ਤਰ੍ਹਾਂ “ਵਿਚਾਰੀਆਂ” ਨਹੀਂ ਰਹੀਆਂ, ਸਗੋਂ ਹਿੰਮਤ ਅਤੇ ਆਤਮਵਿਸ਼ਵਾਸ ਨਾਲ “ਸ਼ੇਰਨੀਆਂ” ਵਾਂਗ ਅੱਗੇ ਵੱਧ ਰਹੀਆਂ ਹਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਅਤੇ ਹਰ ਘਰ ਦੀ ਜ਼ਿੰਮੇਵਾਰੀ ਨੂੰ ਸੁਖਾਲਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ
CM ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਣ
