ਪਾਤੜਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੇੜੇ ਕੌਮੀ ਮਾਰਗ ‘ਤੇ ਦੇਰ ਰਾਤ ਕਾਰ ਸਵਾਰਾਂ ਵੱਲੋਂ ਚਲਾਈ ਗਈ ਗੋਲੀ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਆਟੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਮ੍ਰਿਤਕ ਔਰਤ ਦੀ ਪਛਾਣ ਦਿਲਪ੍ਰੀਤ ਕੌਰ (ਵਾਸੀ ਪਾਤੜਾਂ) ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਆਟੋ ਚਾਲਕ ਲਖਵੀਰ ਸਿੰਘ ਕਸਬਾ ਘੱਗਾ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।
