ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਐੱਫ.ਆਈ.ਐੱਚ.ਪੁਰਸ਼ ਹਾਕੀ ਵਿਸ਼ਵ ਕੱਪ 2026 ਦੇ ਨਾਕਆਊਟ ਵਿੱਚ ਕੀਤਾ ਪ੍ਰਵੇਸ਼

ਨੀਦਰਲੈਂਡਜ਼ ਦੇ ਐਮਸਟਲਵੀਨ ਸਥਿਤ ਇਤਿਹਾਸਕ ਵੈਗਨਰ ਸਟੇਡੀਅਮ ਵਿੱਚ ਖੇਡੇ ਗਏ ਐੱਫ.ਆਈ.ਐੱਚ. ਪੁਰਸ਼ ਹਾਕੀ ਵਿਸ਼ਵ ਕੱਪ 2026 ਦੇ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਨੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 5-3 ਨਾਲ ਹਰਾ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਟੂਰਨਾਮੈਂਟ ਦੇ ਅਗਲੇ ਗੇੜ (ਨਾਕਆਊਟ/ਸੈਕੰਡ ਰਾਊਂਡ) ਲਈ ਕੁਆਲੀਫਾਈ ਕਰ ਲਿਆ ਹੈ, ਜਦਕਿ ਪਾਕਿਸਤਾਨੀ ਟੀਮ ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ।

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸਟਾਰ ਖਿਡਾਰੀ ਅਭਿਸ਼ੇਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2-2 ਗੋਲ ਦਾਗੇ। ਭਾਰਤ ਵੱਲੋਂ ਹਾਰਦਿਕ ਸਿੰਘ ਨੇ ਵੀ 1 ਗੋਲ ਕਰਕੇ ਟੀਮ ਦੀ ਜਿੱਤ ਵਿੱਚ ਪੂਰਾ ਯੋਗਦਾਨ ਪਾਇਆ। ਪਾਕਿਸਤਾਨ ਲਈ ਹਨਾਨ ਸ਼ਾਹਿਦ ਨੇ ਦੋ ਅਤੇ ਸੂਫ਼ੀਆਂ ਖ਼ਾਨ ਨੇ ਇੱਕ ਗੋਲ ਕੀਤਾ, ਪਰ ਉਹ ਆਪਣੀ ਟੀਮ ਨੂੰ ਹਾਰ ਤੋਂ ਨਾ ਬਚਾ ਸਕੇ।

ਦਹਾਕੇ ਤੋਂ ਜਾਰੀ ਭਾਰਤੀ ਦਬਦਬਾ:

ਇਸ ਜਿੱਤ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਆਪਣਾ ਪਿਛਲੇ 10 ਸਾਲਾਂ ਤੋਂ ਅਜੇਤੂ ਰਿਕਾਰਡ ਬਰਕਰਾਰ ਰੱਖਿਆ ਹੈ। ਪਿਛਲੇ ਇੱਕ ਦਹਾਕੇ ਦੌਰਾਨ ਪਾਕਿਸਤਾਨ ਦੀ ਹਾਕੀ ਟੀਮ ਭਾਰਤ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਹੈ।