ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਅਸਥਾਨ ਵਿਖੇ ਮੱਥਾ ਟੇਕਿਆ, ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਆਮ ਸ਼ਰਧਾਲੂਆਂ ਦੀ ਤਰ੍ਹਾਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਸ਼ੈੱਟੀ ਨੇ ਦੱਸਿਆ ਕਿ ਉਹ ਆਪਣੀ ਵਿਆਹ ਦੀ ਵਰ੍ਹੇਗੰਢ ਦੇ ਖਾਸ ਮੌਕੇ ‘ਤੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਉਹ ਸਾਲ ਵਿੱਚ ਇੱਕ ਜਾਂ ਦੋ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਜ਼ਰੂਰ ਹਾਜ਼ਰੀ ਭਰਨ। ਅਦਾਕਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇੱਥੇ ਹਰ ਕੋਈ ਬਿਨਾਂ ਕਿਸੇ ਭੇਦ-ਭਾਵ ਦੇ ਪੂਰੀ ਸੇਵਾ ਭਾਵਨਾ ਨਾਲ ਪਹੁੰਚਦਾ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦਾ ਮਨ ਸ਼ਰਧਾ ਅਤੇ ਅਕਰਸ਼ਣ ਨਾਲ ਭਰ ਜਾਂਦਾ ਹੈ।
