ਮੁੱਖ ਮੰਤਰੀ ਭਗਵੰਤ ਮਾਨ ਅੱਜ ਗੋਇੰਦਵਾਲ ਸਾਹਿਬ ਵਿਖੇ ਸਤਕਾਰ ਸਖੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਇਸ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਤਕਾਰ ਸਖੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਭਰ ਵਿੱਚ ਸਤਕਾਰ ਸਖੀਆਂ ਨੇ 75 ਲੱਖ ਤੋਂ ਵੱਧ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਉਪਲਬਧੀ ਨੂੰ ਦੇਖਦੇ ਹੋਏ ਰਾਖੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਲੱਖ 37 ਹਜ਼ਾਰ 723 ਸਤਕਾਰ ਸਖੀਆਂ ਦੇ ਬੈਂਕ ਖਾਤਿਆਂ ਵਿੱਚ 51 ਕਰੋੜ 20 ਲੱਖ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਸੂਬੇ ਦੀਆਂ 27 ਹਜ਼ਾਰ ਆਂਗਣਵਾੜੀ ਵਰਕਰਾਂ ਨੂੰ ਵੀ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਕਰਵਾਉਣ ਲਈ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।
76 ਲੱਖ ਤੋਂ ਵੱਧ ਮਹਿਲਾਵਾਂ ਹੋਈਆਂ ਰਜਿਸਟਰ
ਪੰਜਾਬ ਸਰਕਾਰ ਅਨੁਸਾਰ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਤਹਿਤ ਹੁਣ ਤੱਕ 76 ਲੱਖ 5 ਹਜ਼ਾਰ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ। ਇਸ ਯੋਜਨਾ ਅਧੀਨ ਹੁਣ ਤੱਕ 65 ਲੱਖ 62 ਹਜ਼ਾਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2,274 ਕਰੋੜ 42 ਲੱਖ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਸਿੱਧਾ ਵਿੱਤੀ ਲਾਭ ਪ੍ਰਦਾਨ ਕਰਨਾ ਹੈ। ਸਤਕਾਰ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਮਿਹਨਤ ਨਾਲ ਇਹ ਯੋਜਨਾ ਪੰਜਾਬ ਦੇ ਹਰ ਘਰ ਤੱਕ ਪਹੁੰਚ ਰਹੀ ਹੈ
