ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ’ਚ BJP ਆਗੂਆਂ ਦੀ ਮੌਜੂਦਗੀ ’ਤੇ ਆਪ MLA ਜਰਨੈਲ ਸਿੰਘ ਨੇ ਚੁੱਕੇ ਸਵਾਲ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਹੋਈ ਸ਼ਰਧਾਂਜਲੀ ਸਭਾ ਵਿੱਚ ਭਾਜਪਾ ਦੇ ਦਿੱਲੀ ਨਾਲ ਸਬੰਧਤ ਵੱਡੇ ਆਗੂਆਂ ਦੀ ਕਥਿਤ ਮੌਜੂਦਗੀ ’ਤੇ ਸਵਾਲ ਖੜ੍ਹੇ ਕੀਤੇ ਹਨ

ਜਰਨੈਲ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ’ਤੇ ਭਾਜਪਾ ਆਗੂਆਂ ਵੱਲੋਂ ਸੋਗ ਪ੍ਰਗਟ ਕਰਨਾ ਉਨ੍ਹਾਂ ਲਈ ਹੈਰਾਨੀਜਨਕ ਹੈ। ਉਨ੍ਹਾਂ ਭਾਜਪਾ ਤੋਂ ਸਪੱਸ਼ਟੀਕਰਨ ਮੰਗਿਆ ਕਿ ਪਾਰਟੀ 1984 ਦੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਾਂ ਫਿਰ ਉਸ ਵਿਅਕਤੀ ਪ੍ਰਤੀ ਸਨਮਾਨ ਜਤਾਉਣ ਵਾਲਿਆਂ ਦੇ ਨਾਲ, ਜਿਸ ਨੂੰ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ

‘ਆਪ’ ਵਿਧਾਇਕ ਨੇ ਕਿਹਾ ਕਿ 1984 ਸਿਰਫ਼ ਸਿਆਸਤ ਦਾ ਮੁੱਦਾ ਨਹੀਂ ਹੈ, ਸਗੋਂ ਹਜ਼ਾਰਾਂ ਪਰਿਵਾਰਾਂ ਨਾਲ ਜੁੜਿਆ ਡੂੰਘਾ ਦਰਦ ਹੈ। ਉਨ੍ਹਾਂ ਕਿਹਾ ਕਿ ਇਸ ਦਰਦ ਅਤੇ ਪੀੜਤਾਂ ਦੀਆਂ ਭਾਵਨਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ

ਜਰਨੈਲ ਸਿੰਘ ਨੇ ਆਪਣੇ ਬਿਆਨ ਰਾਹੀਂ ਭਾਜਪਾ ਤੋਂ ਇਸ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1984 ਦੇ ਪੀੜਤਾਂ ਪ੍ਰਤੀ ਸੰਵੇਦਨਾ ਅਤੇ ਇਨਸਾਫ਼ ਦੀ ਮੰਗ ਨੂੰ ਸਿਆਸੀ ਗਿਣਤੀਆਂ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ