ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁਹਿੰਮ ਦੇ 220ਵੇਂ ਦਿਨ ਪੁਲਿਸ ਨੇ ਗੈਂਗਸਟਰਾਂ ਦੇ 572 ਪਛਾਣੇ ਗਏ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਸਹਿਯੋਗ ਨਾਲ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ਤਹਿਤ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਤੱਕ ਪਹੁੰਚ ਗਈ ਹੈ।
ਅੱਜ ਦੀ ਇਸ ਵਿਸ਼ੇਸ਼ ਕਾਰਵਾਈ ਦੌਰਾਨ ਮੁੱਖ ਗ੍ਰਿਫ਼ਤਾਰੀਆਂ ਤੋਂ ਇਲਾਵਾ ਹੇਠ ਲਿਖੇ ਅਨੁਸਾਰ ਕਦਮ ਵੀ ਚੁੱਕੇ ਗਏ ਹਨ:
- 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ।
- ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 5 ਭਗੌੜੇ ਅਪਰਾਧੀਆਂ (POs) ਨੂੰ ਕਾਬੂ ਕੀਤਾ ਗਿਆ।
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧ ਅਤੇ ਅਪਰਾਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਬਿਨਾਂ ਕਿਸੇ ਡਰ ਦੇ ਗੁਪਤ ਰੂਪ ਵਿੱਚ ਸਾਂਝੀ ਕਰਨ।
