ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਬਲਤੇਜ ਸਿੰਘ ਪੰਨੂ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨਾਲ ਜੁੜੇ ਮਾਮਲੇ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ
ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਕਰਦਿਆਂ ਕਿਹਾ ਕਿ ਭਾਜਪਾ ਆਗੂ ਫੂਲਕਾ ਜੀ ਨੇ ਇਹ ਗੱਲ ਮੰਨ ਲਈ ਹੈ ਕਿ ਭਾਜਪਾ ਨਾਲ ਸਬੰਧਤ ਲੋਕ ਸਭਾ ਮੈਂਬਰ ਸੱਜਣ ਕੁਮਾਰ ਦੇ ਘਰ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਸਨ
ਉਨ੍ਹਾਂ ਦੋਸ਼ ਲਗਾਇਆ ਕਿ ਇਸ ਮੁੱਦੇ ’ਤੇ ਪੰਜਾਬ ਭਾਜਪਾ ਦਾ ਇੱਕ ਧੜਾ ਚੁੱਪੀ ਧਾਰਨ ਕਰ ਗਿਆ ਹੈ, ਜਦਕਿ ਟਕਸਾਲੀ ਭਾਜਪਾਈ ਆਗੂ ਵੀ ਇਸ ਮਾਮਲੇ ’ਤੇ ਕੋਈ ਸਪੱਸ਼ਟੀਕਰਨ ਨਹੀਂ ਦੇ ਰਹੇ
ਪੰਨੂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਭਾਜਪਾ ਤੋਂ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਪਾਰਟੀ ਇਸ ਮਾਮਲੇ ’ਤੇ ਆਪਣਾ ਕੀ ਰੁਖ ਰੱਖਦੀ ਹੈ
ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸੱਜਣ ਕੁਮਾਰ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਬਹਿਸ ਤੇਜ਼ ਹੋ ਗਈ ਹੈ
