ਚੰਡੀਗੜ੍ਹ: ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਵੱਲੋਂ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ
ਜਾਣਕਾਰੀ ਮੁਤਾਬਕ, ਹੜਤਾਲ ਵਾਲੇ ਦਿਨ ਜਿਹੜੇ ਸਰਕਾਰੀ ਕਰਮਚਾਰੀ ਪਹਿਲਾਂ ਤੋਂ ਮਨਜ਼ੂਰੀ ਲਏ ਬਿਨਾਂ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਏ, ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਸਬੰਧਤ ਕਰਮਚਾਰੀਆਂ ਤੋਂ ਗੈਰਹਾਜ਼ਰੀ ਬਾਰੇ ਸਪੱਸ਼ਟੀਕਰਨ ਮੰਗਿਆ ਜਾਵੇਗਾ।
ਸਰਕਾਰ ਦੇ ਹੁਕਮਾਂ ਅਨੁਸਾਰ, ਕਰਮਚਾਰੀਆਂ ਵੱਲੋਂ ਕਾਰਨ ਦੱਸੋ ਨੋਟਿਸ ਦਾ ਦਿੱਤਾ ਗਿਆ ਜਵਾਬ ਦੇਖਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ 27 ਅਗਸਤ ਨੂੰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਰਹੇ ਸਨ। ਇਸ ਦੌਰਾਨ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ
