ਨੰਗਲ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਵਿੱਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰਨ ਦੇ ਨਿਰਦੇਸ਼ ਦਿੱਤੇ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਨੰਗਲ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕੂੜਾ-ਕਰਕਟ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨੰਗਲ ਸ਼ਹਿਰ ਵਿੱਚ ਵੀ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਅਤੇ ਸੁਖਦ ਵਾਤਾਵਰਣ ਮੁਹੱਈਆ ਕਰਵਾਉਣਾ ਹੈ
