‘ਸਤੌਜ ਤੋਂ CM’ ਤੱਕ ਦਾ ਸਫ਼ਰ: CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਆਧਾਰਿਤ ਖ਼ਾਸ ਸ਼ੋਅ ਅੱਜ Discovery Channel India ’ਤੇ

7 ਵੱਖ-ਵੱਖ ਭਾਸ਼ਾਵਾਂ ’ਚ ਹੋਵੇਗਾ ਪ੍ਰਸਾਰਣ, CM ਮਾਨ ਨੇ X ’ਤੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਸੰਘਰਸ਼ ਭਰੇ ਸਫ਼ਰ ’ਤੇ ਆਧਾਰਿਤ ਇੱਕ ਵਿਸ਼ੇਸ਼ ਪ੍ਰੋਗਰਾਮ ‘ਸਤੌਜ ਤੋਂ ਸੀ.ਐੱਮ.’ ਅੱਜ ਸ਼ਾਮ 7 ਵਜੇ Discovery Channel India ’ਤੇ ਪ੍ਰਸਾਰਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸ਼ੋਅ ਉਨ੍ਹਾਂ ਦੇ ਜੀਵਨ ਦੇ ਵੱਖ-ਵੱਖ ਪੜਾਅਾਂ ਅਤੇ ਸਤੌਜ ਪਿੰਡ ਤੋਂ ਲੈ ਕੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਤੱਕ ਦੇ ਸਫ਼ਰ ਨੂੰ ਦਰਸਾਏਗਾ।

CM ਮਾਨ ਨੇ ਕਿਹਾ ਕਿ ਇਹ ਯਾਤਰਾ ਸਮੂਹ ਪੰਜਾਬੀਆਂ ਦੇ ਪਿਆਰ, ਸਤਿਕਾਰ, ਹੌਸਲੇ ਅਤੇ ਜਜ਼ਬੇ ਸਦਕਾ ਸੰਭਵ ਹੋ ਸਕੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਿਹਾ ਹੈ।

ਇਹ ਵਿਸ਼ੇਸ਼ ਸ਼ੋਅ 7 ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ, ਜਿਸ ਰਾਹੀਂ ਦਰਸ਼ਕ ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਜੀਵਨ, ਸੰਘਰਸ਼ ਅਤੇ ਸਿਆਸੀ ਸਫ਼ਰ ਨਾਲ ਜੁੜੇ ਪੱਖਾਂ ਨੂੰ ਜਾਣ ਸਕਣਗੇ