ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ
ਇਸ ਮੁਲਾਕਾਤ ਦੌਰਾਨ ਵੱਖ-ਵੱਖ ਸਮਾਜਿਕ, ਵਿਕਾਸ ਅਤੇ ਧਾਰਮਿਕ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪੰਜਾਬ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ

