ਸੁਨਾਮ: ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਿਲੇ ਲੋਕਾਂ ਦੇ ਪਿਆਰ ਅਤੇ ਸਮਰਥਨ ’ਤੇ ਮੁੱਖ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਆਪਣੇ ਲੋਕਾਂ ਦਾ ਪਿਆਰ ਦੇਖ ਕੇ ਉਨ੍ਹਾਂ ਨੂੰ ਦਿਲੋਂ ਖੁਸ਼ੀ ਹੋਈ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਮੁੱਖ ਮੰਤਰੀ ਨੇ ਲੋਕਾਂ ਵੱਲੋਂ ਮਿਲ ਰਹੀਆਂ ਅਸੀਸਾਂ ਅਤੇ ਸਮਰਥਨ ਨੂੰ ਆਪਣੀ ਤਾਕਤ ਦੱਸਦਿਆਂ ਕਿਹਾ ਕਿ ਲੋਕਾਂ ਦੀਆਂ ਅਸੀਸਾਂ ਅਤੇ ਸਰਕਾਰ ਦੇ ਦ੍ਰਿੜ ਇਰਾਦਿਆਂ ਸਦਕਾ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਛੂਹਣ ਵੱਲ ਅੱਗੇ ਵੱਧ ਰਿਹਾ ਹੈ
ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਵਿਕਾਸ ਨੂੰ ਲੈ ਕੇ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਸਾਥ ਇਸ ਯਾਤਰਾ ਵਿੱਚ ਸਭ ਤੋਂ ਵੱਡੀ ਤਾਕਤ ਹੈ
