ਗੁਰਦਾਸਪੁਰ : ਦੀਨਾਨਗਰ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਸੜਕ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਹਾਦਸੇ ਨਾਲ ਸਬੰਧਤ ਵਾਇਰਲ ਹੋ ਰਹੀ ਵੀਡੀਓ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫ਼ਰਾਰ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ
