ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਜੀਠੀਆ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ
ਮਿਲੀ ਜਾਣਕਾਰੀ ਮੁਤਾਬਕ, ਇਹ ਨੋਟਿਸ ਦੋਵਾਂ ਆਗੂਆਂ ਵੱਲੋਂ ਕੀਤੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਭੇਜਿਆ ਗਿਆ ਹੈ। ਨੋਟਿਸ ਵਿੱਚ ਕਥਿਤ ਤੌਰ ’ਤੇ ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ ਅਤੇ ਮਾਮਲੇ ਵਿੱਚ ਮਾਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ
24 ਘੰਟਿਆਂ ਦਾ ਦਿੱਤਾ ਸਮਾਂ
ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਗਏ ਲੀਗਲ ਨੋਟਿਸ ਵਿੱਚ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ 24 ਘੰਟਿਆਂ ਦੇ ਅੰਦਰ ਮਾਫ਼ੀ ਮੰਗਣ ਲਈ ਕਿਹਾ ਗਿਆ ਹੈ
ਨੋਟਿਸ ਵਿੱਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮਾਫ਼ੀ ਨਹੀਂ ਮੰਗੀ ਜਾਂਦੀ ਤਾਂ ਦੋਵਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ
ਪੰਜਾਬ ਦੀ ਸਿਆਸਤ ਵਿੱਚ ਗਰਮਾਇਆ ਮਾਮਲਾ
ਇਸ ਕਾਨੂੰਨੀ ਨੋਟਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਸਿਆਸੀ ਬਿਆਨਬਾਜ਼ੀ ਤੇਜ਼ ਹੋਣ ਦੇ ਆਸਾਰ ਹਨ। ਹੁਣ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਵੱਲੋਂ ਇਸ ਨੋਟਿਸ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ




