ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਲਈ ਰਵਾਨਾ ਹੋਣਗੇ। ਜਾਣਕਾਰੀ ਮੁਤਾਬਕ ਆਪਣੇ ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਜਾਵੇਗੀ
ਦੱਸਿਆ ਜਾ ਰਿਹਾ ਹੈ ਕਿ CM ਮਾਨ ਭਲਕੇ ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ
ਮੁੱਖ ਮੰਤਰੀ ਦੇ ਦਿੱਲੀ ਦੌਰੇ ਅਤੇ ਮੰਤਰੀ ਸੰਜੀਵ ਅਰੋੜਾ ਨਾਲ ਹੋਣ ਵਾਲੀ ਮੁਲਾਕਾਤ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੁੰਦੀ ਹੈ, ਇਸ ’ਤੇ ਵੀ ਸਭ ਦੀ ਨਜ਼ਰ ਰਹੇਗੀ
