ਨਾਰਥ ਜ਼ੋਨ ਬੈਡਮਿੰਟਨ ਚੈਂਪੀਅਨਸ਼ਿਪ ’ਚ ਪੰਜਾਬ ਦਾ ਝੰਡਾ ਬੁਲੰਦ, ਖਿਡਾਰੀਆਂ ਨੇ ਜਿੱਤੇ 10 ਤਗਮੇ

ਚੰਡੀਗੜ੍ਹ: ਪੰਜਾਬ ਦੇ ਖੇਡ ਮੈਦਾਨਾਂ ਤੋਂ ਇੱਕ ਹੋਰ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਨਾਰਥ ਜ਼ੋਨ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 10 ਤਗਮੇ ਆਪਣੇ ਨਾਮ ਕੀਤੇ ਹਨ

ਪੰਜਾਬ ਦੇ ਖਿਡਾਰੀਆਂ ਨੇ ਮੁਕਾਬਲੇ ਵਿੱਚ 4 ਗੋਲਡ, 3 ਸਿਲਵਰ ਅਤੇ 3 ਬ੍ਰੌਂਜ਼ ਮੈਡਲ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਤੋਂ ਬਾਅਦ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ

ਪੰਜਾਬ ਦੀ ਖੇਡਾਂ ਵਿੱਚ ਵਾਪਸੀ ਦਾ ਦਾਅਵਾ

ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦਾ ਟੀਚਾ ਹੌਲੀ-ਹੌਲੀ ਹਕੀਕਤ ਬਣ ਰਿਹਾ ਹੈ

ਸਰਕਾਰ ਮੁਤਾਬਕ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲਿਆਂ ਅਤੇ ਨਵੀਂ ਖੇਡ ਨੀਤੀ ਰਾਹੀਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ

ਨੈਸ਼ਨਲ ਚੈਂਪੀਅਨਸ਼ਿਪ ਲਈ ਸਿੱਧੀ ਐਂਟਰੀ

ਨਾਰਥ ਜ਼ੋਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੁਣ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸਿੱਧੀ ਐਂਟਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ

ਸਰਕਾਰ ਨੇ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਖਿਡਾਰੀਆਂ ਦੀ ਇਸ ਉਪਲਬਧੀ ਨੂੰ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਵਜੋਂ ਵੀ ਦੇਖਿਆ ਜਾ ਰਿਹਾ ਹੈ

https://twitter.com/bhagwantmann/status/2096830532856479999?s=46